World News
Published: 24 Jul 2026
ਸਫ਼ਾਈ ਸੇਵਕਾਂ ਦੇ ਹੱਕ ’ਚ ਨਿੱਤਰੀਆਂ ਜਨਤਕ ਜਥੇਬੰਦੀਆਂ
ਜਮਹੂਰੀ ਅਧਿਕਾਰ ਸਭਾ ਦੇ ਸੱਦੇ ’ਤੇ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਬੀਤੇ ਦਿਨ ਸ਼ਹਿਰ ਦੇ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਖ਼ਿਲਾਫ਼ ਇੱਥੇ ਦਾਣਾ ਮੰਡੀ ਵਿੱਚ ਭਰਵੀਂ ਰੈਲੀ ਮਗਰੋਂ ਪੰਜਾਬ ਸਰਕਾਰ ਅਤੇ ਬਰਨਾਲਾ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ। ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਆਗੂ ਨਰੈਣ ਦੱਤ, ਬੀ ਕੇ ਯੂ ਉਗਰਾਹਾਂ ਦੇ ਚਮਕੌਰ ਨੈਣੇਵਾਲ, ਬੀ ਕੇ ਯੂ ਡਕੌਂਦਾ (ਧਨੇਰ) ਦੇ ਨਾਨਕ ਸਿੰਘ ਅਮਲਾ ਸਿੰਘ ਵਾਲਾ, ਬੀ ਕੇ ਯੂ ਕ੍ਰਾਂਤੀਕਾਰੀ ਦੇ ਮਨਜੀਤ ਰਾਜ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਮਗਨਰੇਗਾ ਮਜ਼ਦੂਰ ਯੂਨੀਅਨ ਦੇ ਖੁਸ਼ੀਆ ਸਿੰਘ, ਮੁਲਾਜ਼ਮ ਡਿਫੈਂਸ ਕਮੇਟੀ ਦੇ ਤਰਸੇਮ ਭੱਠਲ, ਸਫ਼ਾਈ ਸੇਵਕ ਯੂਨੀਅਮ ਦੇ ਗੁਲਸ਼ਨ ਕੁਮਾਰ, ਡੀ ਟੀ ਐੱਫ ਆਗੂ ਰਾਜੀਵ ਕੁਮਾਰ, ਮੁਲਾਜ਼ਮ ਫੈਡਰੇਸ਼ਨ ਦੇ ਕਰਮਜੀਤ ਬੀਹਲਾ ਤੇ ਤਰਕਸ਼ੀਲ ਆਗੂ ਰਾਜਿੰਦਰ ਭਦੌੜ ਨੇ ਸੰਬੋਧਨ ਕੀਤਾ। ਆਗੂਆਂ ਨੇ ਮੰਗ ਕੀਤੀ ਕਿ ਪੁਲੀਸ ਕਾਰਵਾਈ ਦੀ ਜੁਡੀਸ਼ਲ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਬਣੀ ਸਜ਼ਾ ਦਿੱਤੀ ਜਾਵੇ, ਡੀ ਐੱਸ ਪੀ ਐੱਸ ਐੱਸ ਬੈਂਸ ਤੇ ਐੱਚ ਐੱਸ ਓ ਲਖਵਿੰਦਰ ਸਿੰਘ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।
← Back to News